Header Navigation

Friday, March 21, 2014

ਚੋਣ ਕਮਿਸ਼ਨ ਨੇ ਜੇਤਲੀ ਦੀ ਫੇਰੀ ਦਾ ਖ਼ਰਚਾ ਅਕਾਲੀ-ਭਾਜਪਾ ਗੱਠਜੋੜ ’ਤੇ ਪਾਇਆ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਰੁਣ ਜੇਤਲੀ ਦੀ ਅੰਮ੍ਰਿਤਸਰ ਫੇਰੀ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਇਸ਼ਤਿਹਾਰਬਾਜ਼ੀ ਕਰਨ ਦਾ ਚੋਣ ਕਮਿਸ਼ਨ ਨੇ ਨੋਟਿਸ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੂੰ 1 ਲੱਖ 80 ਹਜ਼ਾਰ ਰੁਪਏ ਦਾ ਖ਼ਰਚਾ ਪਾ ਦਿੱਤਾ ਹੈ। ਕਮਿਸ਼ਨ ਨੇ ਹਾਕਮ ਪਾਰਟੀਆਂ ਵੱਲੋਂ ਸ਼ਹਿਰ ਵਿੱਚ ਹੋਰਡਿੰਗਜ਼ ਲਾਉਣ ’ਤੇ ਦੋਹਾਂ ਪਾਰਟੀਆਂ ਨੂੰ ਜਵਾਬ ਦੇਣ ਲਈ ਵੀ ਕਿਹਾ ਹੈ। ਕਮਿਸ਼ਨ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਰਡਿੰਗ ਤੇ ਇਸ਼ਤਿਹਾਰ ਉਤਾਰਨ ਦਾ ਖ਼ਰਚਾ ਦੋਹਾਂ ਪਾਰਟੀਆਂ ਸਿਰ ਪਾਇਆ ਹੈ। ਉਧਰ ਚਾਰ ਅਫ਼ਸਰਾਂ ’ਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਦੇ ਦੋਸ਼ ਲਾਉਂਦਿਆਂ ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਤਬਾਦਲੇ ਦੀ ਮੰਗ ਕੀਤੀ ਹੈ।

For More Today's Latest News please visit Punjabi Tribune ePaper

No comments:

Post a Comment